The News Post Punjab

Punjab Politics: ਕਾਂਗਰਸ ਨੇ ਐਲਾਨੇ ਉਮੀਦਵਾਰ, ਲੁਧਿਆਣਾ ਤੋਂ ਰਾਜਾ ਵੜਿੰਗ ਲੜਨਗੇ ਚੋਣ, ਪੜ੍ਹੋ ਪੂਰੀ ਸੂਚੀ

ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕਰ ਦਿੱਤੀ ਹੈ। ਖਡੂਰ ਸਾਹਿਬ ਤੋਂ ਕੁਲਬੀਰ ਜ਼ੀਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਟਿਕਟ ਦਿੱਤੀ ਗਈ ਹੈ।  ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਹੈ।  ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਹੈ।

 

ਇਸ ਤੋਂ ਪਹਿਲਾਂ ਕਾਂਗਰਸ ਨੇ  ਹਲਕਾ ਫ਼ਰੀਦਕੋਟ (ਰਾਖਵਾਂ) ਤੋਂ ਅਮਰਜੀਤ ਕੌਰ ਸਾਹੋਕੇ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਜਦੋਂ ਕਿ ਹਲਕਾ ਹੁਸ਼ਿਆਰਪੁਰ (ਰਾਖਵਾਂ) ਤੋਂ ਯਾਮਿਨੀ ਗੋਮਰ ਨੂੰ ਉਮੀਦਵਾਰ ਬਣਾਇਆ ਹੈ। ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵਾਲੀ ਸੂਚੀ ਵਿੱਚ ਅੰਮ੍ਰਿਤਸਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨੇ ਗਏ ਹਨI ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਮਨੀਸ਼ ਤਿਵਾੜੀ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਜੇ ਲੁਧਿਆਣਾ ਸੀਟ ਦੀ ਗੱਲ ਕੀਤੀ ਜਾਵੇ ਤਾਂ ਰਵਨੀਤ ਬਿੱਟੂ ਦੇ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਕਾਰਨ ਲੁਧਿਆਣਾ ਸੀਟ ‘ਤੇ ਕਾਂਗਰਸ ਕਾਫੀ ਜ਼ੋਰ ਲਗਾ ਰਹੀ ਹੈ ਜਿਸ ਕਾਰਨ ਉਹ ਕਿਸੇ ਵੀ ਕੀਮਤ ‘ਤੇ ਲੁਧਿਆਣਾ ਸੀਟ ਨਹੀਂ ਗੁਆਉਣਾ ਚਾਹੁੰਦੇ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੱਲ੍ਹ ਕਿਹਾ ਸੀ ਕਿ ਜੇਕਰ ਬਿੱਟੂ ਲੁਧਿਆਣਾ ਸੀਟ ਤੋਂ ਜਿੱਤਦੇ ਹਨ ਤਾਂ ਉਹ ਸਿਆਸਤ ਛੱਡ ਦੇਣਗੇ।

Exit mobile version