The News Post Punjab

Punjab Politics: ਚੰਨੀ ਦੇ ਪੁੰਝ ਹ.ਮ.ਲੇ ਵਾਲੇ ਬਿਆਨ ‘ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਦੀਆਂ ਮੁਸ਼ਕਲਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਮੰਗਲਵਾਰ ਨੂੰ ਕਿਹਾ – ਕਾਂਗਰਸ ਨੇਤਾ ਚਰਨਜੀਤ ਸਿੰਘ ਚੰਨੀ ਨੇ ਪੁਣਛ ਅੱਤਵਾਦੀ ਹਮਲੇ(poonch attack) ਨੂੰ ਚੋਣ ਸਟੰਟ ਕਿਹਾ ਸੀ, ਇਹ ਬਿਆਨ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਘਟਨਾ ਵਿੱਚ ਭਾਰਤੀ ਹਵਾਈ ਸੈਨਾ ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਪੰਜਾਬ ਦੇ ਮੁੱਖ ਚੋਣ ਅਧਿਕਾਰੀ CEO.) ਨੇ ਅਗਲੇਰੀ ਕਾਰਵਾਈ ਲਈ ਭਾਰਤੀ ਚੋਣ ਕਮਿਸ਼ਨ ਨੂੰ ਲਿਖਤੀ ਪੱਤਰ ਭੇਜਿਆ ਹੈ।

ਪੰਜਾਬ ਦੇ ਸੀਈਓ ਸਿਬਿਨ ਸੀ ਨੇ ਕਿਹਾ- ਜਲੰਧਰ ਦੇ ਜ਼ਿਲ੍ਹਾ ਚੋਣ ਅਧਿਕਾਰੀ ਦੀ ਰਿਪੋਰਟ ਅਨੁਸਾਰ ਚੰਨੀ ਦੀ ਟਿੱਪਣੀ ਐਮਸੀਸੀ (ਮਾਡਲ ਕੋਡ ਆਫ਼ ਕੰਡਕਟ) ਦੀ ਉਲੰਘਣਾ ਹੈ। 4 ਮਈ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫੌਜ (IAF) ਦੇ ਕਾਫਲੇ ‘ਤੇ ਹਮਲਾ ਕਰਕੇ ਇੱਕ ਫੌਜੀ ਦੀ ਮੌਤ ਹੋ ਗਈ ਅਤੇ ਚਾਰ ਜ਼ਖਮੀ ਹੋ ਗਏ।

ਭਾਰਤੀ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਹਮਲੇ ‘ਤੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਚੰਨੀ ਨੇ ਕਿਹਾ ਸੀ ਕਿ ਇਹ ਸਟੰਟਬਾਜ਼ੀ ਹੋ ਰਹੀ ਹੈ। ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਅਜਿਹੇ ਸਟੰਟ ਕੀਤੇ ਜਾਂਦੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਇਸ ਟਿੱਪਣੀ ਨੇ ਵਿਵਾਦ ਪੈਦਾ ਕਰ ਦਿੱਤਾ ਸੀ ਅਤੇ ਕਈ ਸਿਆਸੀ ਆਗੂਆਂ ਨੇ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਸੀ। ਚੰਨੀ ਨੇ ਬਾਅਦ ਵਿੱਚ ਕਿਹਾ ਕਿ ਉਸਨੂੰ ਦੇਸ਼ ਦੇ ਸੈਨਿਕਾਂ ‘ਤੇ ਮਾਣ ਹੈ ਪਰ 2019 ਦੇ ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਇਹ ਪਤਾ ਨਹੀਂ ਲਗਾ ਸਕੀ ਕਿ ਇਹ ਹਮਲਾ ਕਿਸ ਨੇ ਕੀਤਾ ਸੀ।

Exit mobile version