Punjab Timings Changed government offices- ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਰਾਜਧਾਨੀ ਵਿੱਚ ਸਰਕਾਰੀ ਦਫ਼ਤਰਾਂ ਲਈ ਨਵੇਂ ਸਮੇਂ ਦਾ ਐਲਾਨ ਕੀਤਾ, ਤਾਂ ਜੋ ਵਾਹਨਾਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਐਕਸ ਉਤੇ ਦੱਸਿਆ ਕਿ ਟ੍ਰੈਫਿਕ ਭੀੜ ਅਤੇ ਇਸ ਨਾਲ ਜੁੜੇ ਪ੍ਰਦੂਸ਼ਣ ਨੂੰ ਘਟਾਉਣ ਲਈ ਦਿੱਲੀ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ ਜਾਵੇਗਾ।ਟ੍ਰੈਫਿਕ ਭੀੜ ਅਤੇ ਸਬੰਧਤ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਦਿੱਲੀ ਦੇ ਸਾਰੇ ਸਰਕਾਰੀ ਦਫਤਰ ਵੱਖ-ਵੱਖ ਸਮੇਂ ਉਤੇ ਕੰਮ ਕਰਨਗੇ। ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਦਿੱਲੀ ਨਗਰ ਨਿਗਮ ਦਫ਼ਤਰਾਂ ਦਾ ਸਮਾਂ ਸਵੇਰੇ 8:30 ਤੋਂ ਸ਼ਾਮ 5 ਵਜੇ ਤੱਕ ਹੋਵੇਗਾ, ਜਦੋਂ ਕਿ ਕੇਂਦਰ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5:30 ਵਜੇ ਤੱਕ ਅਤੇ ਦਿੱਲੀ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6:30 ਵਜੇ ਤੱਕ ਹੋਵੇਗਾ।