Flash News Punjab

Punjab Weather: ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਮੁੜ ਐਕਟਿਵ, ਦੋ ਦਿਨਾਂ ਲਈ ਬਾਰਸ਼ ਅਤੇ ਤੇਜ਼ ਹਵਾਵਾਂ ਦਾ ਅਲਰਟ, ਜਾਣੋ ਤਾਜ਼ਾ ਅਪਡੇਟ

ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਪਰ ਇਸ ਵਿਚਾਲੇ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਦੀ ਰਫਤਾਰ ਵੱਧ ਤੋਂ ਵੱਧ 40 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ। ਇਸ ਕਾਰਨ ਪੰਜਾਬ ਦੇ ਤਾਪਮਾਨ ‘ਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਲੋਕਾਂ ਨੂੰ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 20 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂ ਸ਼ਹਿਰ, ਐਸ.ਬੀ.ਐਸ.ਨਗਰ, ਰੂਪ ਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਪੱਛਮੀ ਮਾਲਵੇ ਵਿੱਚ 20 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ।

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਜਾ ਰਹੀ ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ ਨੂੰ ਮੀਂਹ ਪੈਣ ਦੀਆਂ ਸੰਭਾਵਨਾਵਾਂ ਮਜ਼ਬੂਤ ​​ਹੁੰਦੀਆਂ ਜਾ ਰਹੀਆਂ ਹਨ। ਮੀਂਹ ਕਾਰਨ ਪੰਜਾਬ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਪੰਜਾਬ ਦੇ ਸ਼ਹਿਰਾਂ ‘ਚ ਘੱਟੋ-ਘੱਟ ਤਾਪਮਾਨ ‘ਚ 1 ਡਿਗਰੀ ਦੀ ਗਿਰਾਵਟ ਆ ਸਕਦੀ ਹੈ ਪਰ ਸ਼ਨੀਵਾਰ ਤੱਕ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 1 ਡਿਗਰੀ ਵਧ ਜਾਵੇਗਾ।

ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ-

ਅੰਮ੍ਰਿਤਸਰ— ਸ਼ਹਿਰ ‘ਚ ਅੱਜ ਆਸਮਾਨ ‘ਚ ਬੱਦਲ ਛਾਏ ਰਹਿਣ ਦੇ ਆਸਾਰ ਹਨ। ਬੱਦਲਾਂ ਦੇ ਨਾਲ-ਨਾਲ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਤਾਪਮਾਨ 18 ਤੋਂ 32 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ।

ਜਲੰਧਰ— ਸ਼ਹਿਰ ‘ਚ ਅੱਜ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 18 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਸ਼ਹਿਰ ‘ਚ ਮੀਂਹ ਪੈਣ ਦੇ ਆਸਾਰ ਹਨ। ਬੱਦਲਵਾਈ ਰਹੇਗੀ। ਤਾਪਮਾਨ 21 ਤੋਂ 34 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਪਟਿਆਲਾ- ਸ਼ਹਿਰ ‘ਚ ਮੀਂਹ ਪੈਣ ਦੇ ਆਸਾਰ ਹਨ। ਬੱਦਲਵਾਈ ਰਹੇਗੀ। ਤੂਫਾਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਤਾਪਮਾਨ 21 ਤੋਂ 34 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਮੋਹਾਲੀ— ਅੱਜ ਮੀਂਹ ਪੈਣ ਦੇ ਆਸਾਰ ਹਨ। ਬੱਦਲਵਾਈ ਵੀ ਰਹੇਗੀ। ਤਾਪਮਾਨ 23 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

LEAVE A RESPONSE

Your email address will not be published. Required fields are marked *