Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ…ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ…ਬੀਜੇਪੀ ਲੀਡਰ ਦੀ ਸ਼ਰੇਆਮ ਧ.ਮ.ਕੀ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਵੱਲੋਂ ਸਿੱਖਾਂ ਬਾਰੇ ਦਿੱਤੇ ਬਿਆਨਾਂ ਨੂੰ ਲੈ ਕੇ ਹੰਗਾਮਾ ਵਧਦਾ ਜਾ ਰਿਹਾ ਹੈ। ਰਾਹੁਲ ਗਾਂਧੀ ਵੱਲੋਂ ਭਾਰਤ ਵਿੱਚ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਨਾ ਹੋਣ ਦੇ ਦੋਸ਼ ਲਾਏ ਜਾਣ ਮਗਰੋਂ ਭਾਜਪਾ ਦੇ ਸਿੱਖ ਆਗੂਆਂ ਨੇ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਕਾਂਗਰਸ ਨੇ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਰਵਾਹ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ ਉਹ ਰਾਹੁਲ ਗਾਂਧੀ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਾਲਾ ਹਾਲ ਹੋਣ ਦੀ ਧਮਕੀ ਦੇ ਰਹੇ ਹਨ।
ਕਾਂਗਰਸ ਨੇ ਕੀਤੀ ਕਾਰਵਾਈ ਦੀ ਮੰਗ
ਕਾਂਗਰਸ ਪਾਰਟੀ ਨੇ ਆਪਣੇ ‘ਐਕਸ’ ਹੈਂਡਲ ‘ਤੇ ਵੀਡੀਓ ਸ਼ੇਅਰ ਕੀਤੀ ਹੈ। ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਕਿਹਾ ਹੈ। ਕਾਂਗਰਸ ਨੇ ਲਿਖਿਆ, “ਦਿੱਲੀ ਬੀਜੇਪੀ ਦੇ ਨੇਤਾ ਤੇ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਰਵਾਹ ਨੇ ਅੱਜ ਪ੍ਰਦਰਸ਼ਨ ਦੌਰਾਨ ਕਿਹਾ, ਰਾਹੁਲ ਗਾਂਧੀ ਬਾਜ ਆ ਜਾ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਤੇਰਾ ਵੀ ਉਹੀ ਹਾਲ ਹੋਵੇਗਾ ਜੋ ਤੇਰੀ ਦਾਦੀ ਦਾ ਹੋਇਆ ਸੀ। ਇਹ ਭਾਜਪਾ ਨੇਤਾ ਦੇਸ਼ ਦੀ ਵਿਰੋਧੀ ਧਿਰ ਦੇ ਲੀਡਰ ਨੂੰ ਸ਼ਰੇਆਮ ਜਾਨੋਂ ਮਾਰਨ ਦੀ ਧਮਕੀ ਦੇ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਆਪਣੀ ਪਾਰਟੀ ਦੇ ਲੀਡਰ ਦੀ ਇਸ ਧਮਕੀ ‘ਤੇ ਤੁਸੀਂ ਚੁੱਪ ਨਹੀਂ ਰਹਿ ਸਕਦੇ। ਇਹ ਤੁਹਾਡੀ ਪਾਰਟੀ ਦੀ ਨਫ਼ਰਤ ਦੀ ਉਪਜ ਹੈ।
दिल्ली BJP का नेता और पूर्व विधायक, तरविंदर सिंह मारवाह ने आज प्रदर्शन के दौरान कहा:
“राहुल गांधी बाज आ जा, नहीं तो आने वाले टाइम में तेरा भी वही हाल होगा जो तेरी दादी का हुआ”
BJP का ये नेता खुलेआम देश के नेता प्रतिपक्ष की हत्या की धमकी दे रहा है.@narendramodi जी, अपने… pic.twitter.com/tGisA5dfNu
— Congress (@INCIndia) September 11, 2024
ਕੀ ਸੀ ਰਾਹੁਲ ਗਾਂਧੀ ਦਾ ਬਿਆਨ?
ਦੱਸ ਦਈਏ ਕਿ ਰਾਹੁਲ ਗਾਂਧੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਕਿਹਾ ਸੀ, “ਭਾਰਤ ਵਿੱਚ ਸਿੱਖ ਭਾਈਚਾਰੇ ਵਿੱਚ ਚਿੰਤਾ ਹੈ ਕਿ ਕੀ ਉਨ੍ਹਾਂ ਨੂੰ ਦਸਤਾਰ ਤੇ ਕੜ੍ਹਾ ਪਹਿਨਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਾਂ ਨਹੀਂ? ਕੀ ਉਹ ਗੁਰਦੁਆਰੇ ਜਾ ਸਕਣਗੇ? ਇਹ ਚਿੰਤਾ ਸਿਰਫ਼ ਸਿੱਖਾਂ ਦੀ ਹੀ ਨਹੀਂ ਸਗੋਂ ਸਾਰੇ ਧਰਮਾਂ ਦੇ ਲੋਕਾਂ ਦੀ ਹੈ।




