The News Post Punjab

Sikh Women Helmet: ਚੰਡੀਗੜ੍ਹ ‘ਚ ਸਿੱਖ ਔਰਤਾਂ ਵੱਲੋਂ ਹੈਲਮੇਟ ਨਾ ਪਹਿਨਣ ‘ਤੇ ਸਖ਼ਤ ਹੋਇਆ ਹਾਈਕੋਰਟ, ਕੇਂਦਰ ਦੇ ਜਵਾਬ ‘ਤੇ ਲਾਈ ਫਟਕਾਰ

ਚੰਡੀਗੜ੍ਹ ‘ਚ ਸਿੱਖ ਔਰਤਾਂ ਨੂੰ ਹੈਲਮੇਟ ਤੋਂ ਛੋਟ ਦੇਣ ਬਾਰੇ ਕੇਂਦਰ ਸਰਕਾਰ ਦੇ ਜਵਾਬ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਹਾਈ ਕੋਰਟ ਵਿੱਚ ਆਪਣੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਕਿਹਾ ਕਿ ਮੋਟਰ ਵਹੀਕਲ ਐਕਟ ਵਿੱਚ ਅਜਿਹੀ ਕੋਈ ਛੋਟ ਨਹੀਂ ਹੈ, ਪਰ ਰਾਜ ਸਰਕਾਰ ਨੂੰ ਕਾਨੂੰਨ ਬਣਾਉਣ ਦਾ ਅਧਿਕਾਰ ਹੈ। ਇਸ ਤੋਂ ਇਲਾਵਾ ਹਾਈਕੋਰਟ ਨੇ ਇਸ ਮਾਮਲੇ ‘ਚ ਸ਼੍ਰੋਮਣੀ ਕਮੇਟੀ ਤੋਂ ਵੀ ਜਵਾਬ ਮੰਗਿਆ ਹੈ।

ਹਾਈਕੋਰਟ ਨੇ ਕਿਹਾ, ਸਿੱਖ ਔਰਤਾਂ ਦੀ ਪਛਾਣ ਕਿਵੇਂ ਹੋਵੇਗੀ ? ਕੀ ਹਰ ਵਾਹਨ ਨੂੰ ਰੋਕ ਕੇ ਉਨ੍ਹਾਂ ਦੀ ਪਛਾਣ ਪੁੱਛੀ ਜਾਵੇਗੀ ? ਹਾਈ ਕੋਰਟ ਨੇ ਮੋਟਰ ਵਾਹਨ ਹਾਦਸਿਆਂ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈ ਕੋਰਟ ਵਿੱਚ ਕਿਹਾ ਸੀ ਕਿ 6 ਜੁਲਾਈ 2018 ਨੂੰ ਮੋਟਰ ਵਹੀਕਲ ਐਕਟ ਵਿੱਚ ਸੋਧ ਕਰਕੇ ਸਿਰਫ਼ ਦਸਤਾਰ ਸਜਾਉਣ ਵਾਲੀਆਂ ਸਿੱਖ ਔਰਤਾਂ ਨੂੰ ਹੈਲਮਟ ਪਹਿਨਣ ਤੋਂ ਛੋਟ ਦੇਣ ਦੀ ਵਿਵਸਥਾ ਕੀਤੀ ਗਈ ਸੀ।

ਇਸ ਤਹਿਤ ਬਾਕੀ ਸਾਰੀਆਂ ਔਰਤਾਂ ਲਈ ਹੈਲਮੇਟ ਲਾਜ਼ਮੀ ਕਰ ਦਿੱਤਾ ਗਿਆ ਸੀ। ਜਦੋਂ ਵਿਰੋਧ ਹੋਇਆ ਤਾਂ ਕੇਂਦਰ ਦੀ ਰਾਏ ਲੈ ਕੇ ਨਿਯਮਾਂ ਨੂੰ ਬਦਲ ਦਿੱਤਾ ਗਿਆ। ਹਾਈ ਕੋਰਟ ਨੇ ਹੁਣ ਕੇਂਦਰ ਤੋਂ ਨਵੇਂ ਸਿਰੇ ਤੋਂ ਗੰਭੀਰਤਾ ਨਾਲ ਵਿਚਾਰ ਕਰਨ ਦੀ ਮੰਗ ਕੀਤੀ ਹੈ।

Exit mobile version