Breaking News Flash News Punjab

Sukhbir Badal: ਰਾਮ ਰਹੀਮ ਨੂੰ ਮੁਆਫ਼ੀ ਕਿਉਂ ਦਿੱਤੀ ? ਅੱਜ ਸੁਖਬੀਰ ਬਾਦਲ ਦੇਣਗੇ ਸਫ਼ਾਈ, ਅਕਾਲ ਤਖ਼ਖ਼ਤ ਸਾਹਿਬ ਹੋਣਗੇ ਪੇਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਸਕਦੇ ਹਨ। ਅਕਾਲੀ ਦਲ ਦੇ ਬਾਗੀ ਧੜੇ ਨੇ ਬਾਦਲ ਖਿਲਾਫ਼ ਅਕਾਲ ਤਖ਼ਤ ਸਾਹਿਬ ਨੂੰ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ ਸੁਖਬੀਰ ਬਾਦਲ ਨੂੰ ਤਲਬ ਕੀਤਾ ਸੀ। ਜਿਸ ਤੋਂ ਬਾਅਦ ਸੁਖਬੀਰ ਨੇ ਵੀ ਸਪੱਸ਼ਟ ਕੀਤਾ ਸੀ ਕਿ ਅਕਾਲ ਤਖ਼ਤ ਸਾਹਿਬ ਅੱਗੇ ਉਹ ਪੇਸ਼ ਹੋਣਗੇ ਤੇ ਹੁਣ ਖ਼ਬਰ ਆ ਰਹੀਆਂ ਹਨ ਕਿ ਬਾਦਲ ਅੱਜ ਜਾ ਸਕਦੇ ਹਨ।

ਅਕਾਲੀ ਦਲ ਦਾ ਬਾਗੀ ਧੜਾ ਜਿਸ ਦੀ ਅਗਵਾਈ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਗੁਰਪ੍ਰਾਤ ਸਿੰਘ ਬਡਾਲਾ ਅਤੇ ਪਰਮਿੰਦਰ ਸਿੰਘ ਢੀਂਡਸਾ ਕਰ ਰਹੇ ਹਨ ਉਹਨਾਂ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਅਕਾਲੀ ਦਲ ਦੀ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ਦੇ ਬਤੌਰ ਗ੍ਰਹਿ ਮੰਤਰੀ ਹੋਈਆਂ ਭੁੱਲਾਂ ਲਈ ਲਿਖਤੀ ਰੂਪ ਵਿੱਚ ਮੁਆਫ਼ੀ ਮੰਗੀ ਗਈ ਸੀ।

ਬਾਗੀ ਧੜੇ ਨੇ ਮੁੱਦਾ ਚੁੱਕਿਆ ਸੀ ਕਿ ਸਭ ਤੋਂ ਪਹਿਲਾ ਇਹ ਸਪੱਸ਼ਟ ਕਰਵਾਇਆ ਜਾਵੇ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ ਜਦੋਂ ਦਸ਼ਮ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਿਆ ਸੀ ਤਾਂ ਉਸ ਤੋਂ ਬਾਅਦ ਕਿਸ ਦੇ ਕਹਿਣ ‘ਤੇ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਗਈ ਸੀ।

ਇਸ ਤੋਂ ਬਾਅਦ 2015 ‘ਚ ਅਕਾਲੀ ਦਲ ਦੀ ਸਰਕਾਰ ਦੌਰਾਨ ਫਰੀਦਕੋਟ ‘ਚ ਬੇਅਦਬੀ ਹੋਈ ਸੀ, ਇਸ ਦੇ ਕਸੂਰਵਾਰਾਂ ਨੂੰ ਸਜ਼ਾ ਕਿਉਂ ਨਹੀਂ ਦਿੱਤੀ ਗਈ। ਇਸ ਦੇ ਨਾਲ ਹੀ ਬੇਅਬਦੀ ਦੇ ਰੋਸ ਵਿੱਚ ਧਰਨੇ ‘ਤੇ ਬੈਠੀ ਸੰਗਤ ‘ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ। ਸੁਮੇਧ ਸਿੰਘ ਸੈਣੀ ਨੂੰ ਪੰਜਾਬ ਪੁਲਿਸ ਦਾ ਡੀਜੀਪੀ ਕਿਉ਼ ਲਗਾਇਆ ਗਿਆ।

ਇਹਨਾਂ ਸਾਰੇ ਸਵਾਲਾਂ ਸਮੇਤ ਸ਼੍ਰੋਮਣੀ ਕਮੇਟੀ ‘ਤੇ ਵੀ ਸਵਾਲ ਖੜ੍ਹੇ ਕੀਤੇ ਗਏ ਕਿ ਰਾਮ ਰਹੀਮ ਨੂੰ ਮੁਆਫ਼ੀ ਦਿੱਤੇ ਜਾਣ ਤੋਂ ਬਾਅਦ 90 ਲੱਖ ਦੇ ਇਸ਼ਤਿਹਾਰਾਂ ਰਾਹੀਂ ਪ੍ਰਚਾਰ ਕਿਉਂ ਕੀਤਾ ਗਿਆ। ਇਹ ਸਭ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨ ਰਘਬੀਰ ਸਿੰਘ ਨੇ 15 ਜੁਲਾਈ ਨੂੰ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸੱਦੀ ਸੀ। ਉਦੋਂ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਨੂੰ 15 ਦਿਨਾਂ ਦੇ ਅੰਦਰ ਅੰਦਰ ਆਪੋ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।

LEAVE A RESPONSE

Your email address will not be published. Required fields are marked *