Politics

‘ਕਰੀਬ ਢਾਈ ਮਹੀਨੇ ਬੀਤ ਗਏ ਨੇ, ਮੇਰੇ ‘ਤੇ ਜਲਦ ਫੈਸਲਾ ਲਿਆ ਜਾਵੇ’ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸੌਂਪਿਆ ਪੱਤਰ

ਅੰਮ੍ਰਿਤਸਰ-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪੁੱਜੇ।ਇਸ ਮੌਕੇ ਸੁਖਬੀਰ ਬਾਦਲ ਨੇ ਸਿੰਘ ਸਾਹਿਬਾਨ ਨੂੰ ਤਨਖਾਹ ਲਾਏ ਜਾਣ ‘ਤੇ ਜਲਦ ਫੈਸਲਾ ਲਏ ਜਾਣ ਦੀ ਅਪੀਲ ਕੀਤੀ ਹੈ।  ਇਸ ਮੌਕੇ ਸੁਖਬੀਰ ਬਾਦਲ ਨੇ ਅਕਾਲ ਤਖ਼ਤ ਸਾਹਿਬ ‘ਤੇ ਲਿਖਤੀ ਅਰਜ਼ੀ ਸੌਂਪੀ ਹੈ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਦੇ ਸਕੱਤਰੇਤ ਨੂੰ ਸੌਂਪੇ ਗਏ ਪੱਤਰ ਵਿੱਚ ਕਿਹਾ ਕਿ ਸਿੱਖ ਪੰਥ ਅਤੇ ਪੰਜਾਬ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਕੋਈ ਵੀ ਕਦਮ ਚੁੱਕਣ ਤੋਂ ਅਸਮਰੱਥ ਹਨ ਕਿ ਉਹ ਕਿਸੇ ਵੀ ਸਿਆਸੀ ਸਰਗਰਮੀ ਵਿੱਚ ਹਿੱਸਾ ਲੈਣ ਤੋਂ ਗੁਰੇਜ਼ ਕਰਨ ਰਿਹਾ ਹੈ। ਤਨਖ਼ਾਹੀਆ ਕਰਾਰ ਦੇਣ ਦੇ ਅਗਲੇ ਦਿਨ ਹੀ ਮੈਂ ਨਤਮਸਤਕ ਹੋਇਆ ਸੀ ਅਤੇ ਮੈਨੂੰ ਹਾਲੇ ਤੱਕ ਕੋਈ ਤਨਖ਼ਾਹ ਨਹੀਂ ਲਗਾਈ ਗਈ ਹੈ। ਉਨ੍ਹਾਂ ਲਿਖਿਆ ਕਿ  ਅਕਾਲ ਤਖ਼ਤ ਸਾਹਿਬ ਵੱਲੋਂ ਜੋ ਤਨਖ਼ਾਹ ਲਾਈ ਜਾਵੇਗੀ ਮਨਜ਼ੂਰ ਉਹ ਮਨਜ਼ੂਰ ਹੋਵੇਗੀ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਲਈ ਪੰਜਾਬ ਦੇ ਬਹੁਤ ਸਾਰੇ ਮੁੱਦੇ ਹਨ, ਜਿਨ੍ਹਾਂ ‘ਤੇ ਅਕਾਲੀ ਦਲ ਅਤੇ ਸੁਖਬੀਰ ਬਾਦਲ ਦਾ ਸਰਗਰਮ ਹੋਣਾ ਬਹੁਤ ਜ਼ਰੂਰੀ ਹੈ, ਪਰ ਉਹ ਸਿਆਸਤਦਾਨ ਹੋਣ ਦੇ ਨਾਲ-ਨਾਲ ਇਕ ਪਿਤਾ ਵੀ ਹਨ। ਸੁਖਬੀਰ ਬਾਦਲ ਦੀ ਬੇਟੀ ਦਾ ਵਿਆਹ ਹੋ ਰਿਹਾ ਹੈ ਅਤੇ ਇਸ ਦੀ ਸਾਰੀ ਜਿੰਮੇਵਾਰੀ ਵੀ ਸੁਖਬੀਰ ਦੇ ਸਿਰ ਹੈ ਕਿਉਂਕਿ ਵੱਡੇ ਬਾਦਲ ਸਾਹਿਬ ਇਸ ਦੁਨੀਆਂ ਵਿੱਚ ਨਹੀਂ ਹਨ ਅਤੇ ਉਨ੍ਹਾਂ ਦਾ ਪੁੱਤਰ ਵੀ ਅਜੇ ਛੋਟਾ ਹੈ, ਇਸ ਲਈ ਇੱਕ ਪਿਤਾ ਲਈ ਆਪਣੀ ਧੀ ਦਾ ਵਿਆਹ ਕਰਨਾ ਵੱਡੀ ਜ਼ਿੰਮੇਵਾਰੀ ਹੈ। ਸੁਖਬੀਰ ਬਾਦਲ ਵੱਡੇ ਸਿਆਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ, ਇਸ ਲਈ ਉਨ੍ਹਾਂ ਨੂੰ ਕਈ ਲੋਕਾਂ ਨੂੰ ਸੱਦਣਾ ਪੈਂਦਾ ਹੈ। ਪਰ ਸੁਖਬੀਰ ਬਾਦਲ ਦੀ ਧੀ ਤੋਂ ਇਲਾਵਾ ਅਸੀਂ ਪੰਜਾਬ ਦੀਆਂ ਉਨ੍ਹਾਂ ਸਾਰੀਆਂ ਧੀਆਂ ਲਈ ਵੀ ਚਿੰਤਤ ਹਾਂ, ਜਿਨ੍ਹਾਂ ਨੂੰ ਆਪਣੀਆਂ ਧੀਆਂ ਦੇ ਵਿਆਹ ਕਰਵਾਉਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਕਿਸਾਨ ਪਿਉ ਨੇ ਉਨ੍ਹਾਂ ਦੀਆਂ ਫਸਲਾਂ ਨਹੀਂ ਖਰੀਦੀਆਂ। ਅਕਾਲੀ ਦਲ ਲਈ ਸਮਾਜਿਕ ਅਤੇ ਧਾਰਮਿਕ ਮੁੱਦਿਆਂ ਨੂੰ ਮੂੰਹ ਤੋੜ ਜਵਾਬ ਦੇਣ ਤੋਂ ਬਾਅਦ ਪੰਜਾਬ ਦੇ ਗੰਭੀਰ ਮੁੱਦੇ ਸਭ ਤੋਂ ਅਹਿਮ ਹਨ।

LEAVE A RESPONSE

Your email address will not be published. Required fields are marked *