Threat: ਪੰਨੂ ਵੱਲੋਂ ਚੋਣ ਬੂਥਾਂ ਨੂੰ ਬੰ./ਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਪੰਜਾਬ ‘ਚ ਅਲਰਟ ‘ਤੇ ਪੁਲਿਸ ! ਚੁੱਕਣ ਜਾ ਰਹੀ ਆਹ ਕਦਮ
ਸਰਹੱਦੀ ਸੂਬੇ ਪੰਜਾਬ ਵਿੱਚ ਆਗਾਮੀ ਲੋਕ ਸਭਾ ਚੋਣਾਂ ਲਈ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਵੋਟਿੰਗ ਕਰਵਾਉਣ ਦੇ ਉਦੇਸ਼ ਨਾਲ 80 ਫੀਸਦੀ ਪੁਲਿਸ ਬਲ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 250 ਹੋਰ ਕੰਪਨੀਆਂ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਹਨ। ਇਹ ਜਾਣਕਾਰੀ ਪੁਲਿਸ ਕਾਨੂੰਨ ਅਤੇ ਵਿਵਸਥਾ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਅਰਪਿਤ ਸ਼ੁਕਲਾ ਨੇ ਦਿੱਤੀ।
ਸਪੈਸ਼ਲ ਡੀਜੀਪੀ ਦਾ ਦੌਰਾ
ਸਪੈਸ਼ਲ ਡੀਜੀਪੀ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ ‘ਤੇ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਦੀਆਂ ਤਿਆਰੀਆਂ ਅਤੇ ਇਸ ਨਾਲ ਸਬੰਧਤ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵਾਂ ਸਰਹੱਦੀ ਰੇਂਜਾਂ ਦੇ ਆਈਜੀਪੀ, ਡੀਆਈਜੀ, ਸੀਪੀ ਅਤੇ ਐਸਐਸਪੀ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ।
ਦੂਜੇ ਪਾਸੇ ਦੇਖਿਆ ਜਾਵੇ ਤਾਂ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਵੀ ਚੋਣਾਂ ਸਮੇਂ ਚੋਣ ਬੂਥਾਂ ‘ਤੇ ਹਮਲਾ ਕਰਨ ਜਾਂ ਧਮਾਕਾ ਕਰਨ ਦੀ ਧਮਕੀ ਦਿੱਤੀ ਹੋਈ ਹੈ। ਅਜਿਹੇ ਵਿੱਚ ਪੰਜਾਬ ਪੁਲਿਸ ਇਸ ਧਮਕੀ ਨੂੰ ਵੀ ਹਲਕੇ ‘ਚ ਨਹੀਂ ਲੈ ਸਕਦੀ। ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ।
ਨਸ਼ੇ ਖਿਲਾਫ਼ ਅਲਰਟ
ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਦਾਖਲ ਹੋਣ ਅਤੇ ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨੌਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ। ਨਾਲ ਹੀ, ਵੋਟਿੰਗ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਨੂੰ ਤੇਜ਼ ਕੀਤਾ ਜਾਣਾ ਚਾਹੀਦਾ ਹੈ।
ਦੱਸ ਦੇਈਏ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਸਪੈਸ਼ਲ ਡੀਜੀਪੀ ਨੇ ਅਧਿਕਾਰੀਆਂ ਨੂੰ ਜਨਰਲ ਪੋਲਿੰਗ ਬੂਥਾਂ ਅਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ‘ਤੇ ਫੋਰਸਾਂ ਦੀ ਤਾਇਨਾਤੀ ਨਾਲ ਸਬੰਧਤ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।




