ਮਾਰਚ ਦਾ ਮਹੀਨਾ ਖਤਮ ਹੋ ਗਿਆ ਹੈ ਅਤੇ ਪਹਾੜਾਂ ‘ਤੇ ਬਰਫਬਾਰੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਦੇ ਨਾਲ ਹੀ ਹਿਮਾਚਲ ‘ਚ ਪਿਛਲੇ 24 ਘੰਟਿਆਂ ਦੌਰਾਨ ਲਾਹੌਲ-ਸਪੀਤੀ ਦੀਆਂ ਉੱਚੀਆਂ ਚੋਟੀਆਂ ‘ਤੇ ਹਲਕੀ ਬਰਫਬਾਰੀ ਹੋਈ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਵੈਸਟਰਨ ਡਿਸਟਰਬੈਂਸ ਦਾ ਹਲਕਾ ਅਸਰ ਬੀਤੇ ਦਿਨ ਐਤਵਾਰ ਨੂੰ ਵੀ ਪੰਜਾਬ ਵਿੱਚ ਦੇਖਣ ਨੂੰ ਮਿਲਿਆ ਸੀ। ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ‘ਚ ਸਵੇਰੇ ਮੌਸਮ ‘ਚ ਬਦਲਾਅ ਆਇਆ ਅਤੇ ਕਈ ਜਿਲ੍ਹਿਆਂ ਵਿੱਚ ਹਲਕੀ ਹਲਕੀ ਬਾਰਿਸ਼ ਵੀ ਹੋਈ। ਦੁਪਹਿਰ ਬਾਅਦ ਜਦੋਂ ਮੌਸਮ ਸਾਫ਼ ਹੋਇਆ ਤਾਂ ਤੇਜ਼ ਧੁੱਪ ਨਿਕਲੀ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ 29 ਤੋਂ 32 ਡਿਗਰੀ ਦੇ ਵਿਚਕਾਰ ਰਿਹਾ।
ਮੌਸਮ ਵਿਭਾਗ ਅਨੁਸਾਰ 26 ਤੋਂ 28 ਮਾਰਚ ਤੱਕ ਕੁਝ ਜ਼ਿਲ੍ਹਿਆਂ ਵਿੱਚ ਇਸੇ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲਣਗੇ। ਇਸ ਕਾਰਨ ਦਿਨ ਵੇਲੇ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਬਣੀ ਰਹੇਗੀ, ਓਧਰ ਹਿਮਾਲਚ ਵਿੱਚ ਸ਼ਿਮਲਾ, ਕੁਫਰੀ, ਨਲਦੇਹਰਾ ਵਿੱਚ ਵੀ ਹਲਕੀ ਬਾਰਿਸ਼ ਹੋਣ ਸੰਭਾਵਨਾ ਹੈ।
ਹਿਮਾਚਲ ਦੇ ਕੁਝ ਜ਼ਿਲ੍ਹਿਆਂ ਵਿੱਚ 26 ਤੋਂ 28 ਮਾਰਚ ਤੱਕ ਬਦਲਾਅ ਵੀ ਦੇਖਣ ਨੂੰ ਮਿਲੇਗਾ। ਇਸ ਕਾਰਨ ਦਿਨ ਵੇਲੇ ਇੱਥੇ ਵੀ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਬੀਤੇ ਦਿਨ ਵੀ ਸ਼ਿਮਲਾ, ਕੁਫਰੀ, ਨਲਦੇਹਰਾ ਵਿੱਚ ਵੀ ਹਲਕੀ ਬਾਰਿਸ਼ ਹੋਈ ਸੀ।