Weather Update: ਤਾਜ਼ਾ ਪੱਛਮੀ ਗੜਬੜੀ ਕਾਰਨ ਇਕ ਵਾਰ ਫਿਰ ਉੱਤਰ-ਪੱਛਮੀ ਭਾਰਤ ਵਿਚ ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ। ਫਿਲਹਾਲ ਦੇਸ਼ ਦੇ ਕਈ ਹਿੱਸਿਆਂ ‘ਚ ਬੇਮੌਸਮੀ ਬਾਰਿਸ਼ ਅਤੇ ਬਰਫਬਾਰੀ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 13 ਮਾਰਚ ਅਤੇ 14 ਮਾਰਚ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਭਾਰਤ ਦੇ ਉੱਤਰ-ਪੱਛਮੀ ਖੇਤਰ ਨੂੰ ਧਿਆਨ ਵਿੱਚ ਰੱਖਦੇ ਹੋਏ ਮੌਜੂਦਾ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਖੇਤਰਾਂ ਵਿੱਚ 13 ਮਾਰਚ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 14 ਮਾਰਚ ਤੱਕ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਗੰਗਾ ਪੱਛਮੀ ਬੰਗਾਲ ਖੇਤਰ ਵਿੱਚ 13 ਮਾਰਚ ਤੋਂ 17 ਮਾਰਚ ਤੱਕ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਦੂਜੇ ਰਾਜਾਂ ਦੇ ਮੌਸਮ ਦੀ ਸਥਿਤੀ
ਮੌਸਮ ਵਿਭਾਗ ਨੇ 14 ਤੋਂ 17 ਮਾਰਚ ਤੱਕ ਉੜੀਸਾ ਵਿਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। 16 ਮਾਰਚ ਅਤੇ 17 ਮਾਰਚ ਨੂੰ ਝਾਰਖੰਡ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰ-ਪੂਰਬ ਵਿੱਚ ਅਗਲੇ ਤਿੰਨ ਦਿਨਾਂ ਵਿੱਚ ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਵਿੱਚ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ।
ਦਿੱਲੀ ਦਾ ਮਾਹੌਲ
ਕੇਰਲ ਵਿਚ 13 ਮਾਰਚ ਤੋਂ ਅਗਲੇ ਦੋ ਦਿਨਾਂ ਵਿੱਚ ਅਤੇ ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਅਗਲੇ 3 ਦਿਨਾਂ ਵਿੱਚ ਮੌਸਮ ਗਰਮ ਅਤੇ ਨਮੀ ਵਾਲਾ ਰਹਿਣ ਦੀ ਸੰਭਾਵਨਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਅੱਜ ਯਾਨੀ 13 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਦਿੱਲੀ-ਐਨਸੀਆਰ ਦੇ ਆਸਪਾਸ ਤਾਪਮਾਨ ਡਿੱਗ ਸਕਦਾ ਹੈ। ਮੰਗਲਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 14.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਸੀ।