ਦੇਸ਼ ਦੇ ਕਈ ਹਿੱਸਿਆਂ ਵਿਚ ਇਸ ਸਮੇਂ ਗਰਮੀ ਦਾ ਕਹਿਰ ਹੈ। ਹਾਲਾਂਕਿ, ਇਕ ਪੱਛਮੀ ਗੜਬੜੀ ਉੱਤਰੀ ਪਾਕਿਸਤਾਨ ਅਤੇ ਨਾਲ ਲੱਗਦੇ ਜੰਮੂ-ਕਸ਼ਮੀਰ ‘ਤੇ ਮੌਜੂਦ ਹੈ। ਉੱਤਰ-ਪੂਰਬੀ ਬੰਗਲਾਦੇਸ਼ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ।
ਇਸ ਤੋਂ ਇਲਾਵਾ ਇੱਕ ਟ੍ਰੂਫ ਰੇਖਾ (trough line) ਬੰਗਲਾਦੇਸ਼ ਤੋਂ ਉੱਤਰ ਪੱਛਮੀ ਬੰਗਾਲ ਦੀ ਖਾੜੀ ਤੱਕ ਫੈਲੀ ਹੋਈ ਹੈ। ਇਸ ਦੌਰਾਨ, ਭਾਰਤ ਦੇ ਮੌਸਮ ਵਿਭਾਗ (IMD) ਨੇ ਉੱਤਰ-ਪੂਰਬੀ ਆਸਾਮ ਉੱਤੇ ਚੱਕਰਵਾਤੀ ਸਰਕੂਲੇਸ਼ਨ ਕਾਰਨ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।




